This option will reset the home page of Nava Panga Online restoring closed widgets and categories.

Reset Nava Panga Online homepage

ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਬਾਰੇ ਬੈਠਕ

ਅਗਲੇ ਮਹੀਨੇ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਪੰਜਾਬ ਵਿਚਲੀਆਂ ਤਿੰਨੋਂ ਕਬੱਡੀ ਫੈਡਰੇਸ਼ਨਾਂ ਦੇ ਅਹੁਦੇਦਾਰਾਂ ਦੀ ਮੀਟਿੰਗ ਸਰਕਲ ਸਟਾਈਲ ਆਲ ਇੰਡੀਆ ਕਬੱਡੀ ਫੈਡਰੇਸ਼ਨ ਦੇ ਚੇਅਰਮੈਨ ਸ: ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਕਬੱਡੀ ਐਸੋਸੀਏਸ਼ਨ, ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਅਤੇ ਨਾਰਥ ਇੰਡੀਆ ਕਬੱਡੀ ਫੈਡਰੇਸ਼ਨਾਂ ਦੇ ਅਹੁਦੇਦਾਰਾਂ ਨੇ ਵਿਸ਼ਵ ਕਬੱਡੀ ਕੱਪ ਨੂੰ ਸਫਲਤਾਪੂਰਵਕ ਕਰਵਾਉਣ ਲਈ ਆਪਣੀ ਤਰਫ਼ੋਂ ਸਰਕਾਰ ਨੂੰ ਪੂਰਾ ਸਹਿਯੋਗ ਦਿੱਤੇ ਜਾਣ ਦੀ ਸਹਿਮਤੀ ਪ੍ਰਗਟਾਈ।

ਇਸ ਮੌਕੇ ਹਾਜ਼ਰੀਨ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਸ: ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਵਿਸ਼ਵ ਕੱਪ ਵਿਚ ਸੇਵਾਵਾਂ ਦੇਣ ਵਾਲੇ ਤਿੰਨੋਂ ਫੈਡਰੇਸ਼ਨਾਂ ਦੇ ਅਹੁਦੇਦਾਰਾਂ ਦੀਆਂ ਜਲਦੀ ਹੀ ਡਿਊਟੀਆਂ ਲਗਾ ਦਿੱਤੀਆਂ ਜਾਣਗੀਆਂ ਅਤੇ ਸਾਰੇ ਅਹੁਦੇਦਾਰ ਇਕਜੁੱਟ ਹੋ ਕੇ ਕੰਮ ਕਰਨਗ।ਉਨ੍ਹਾਂ ਦੱਸਿਆ ਕਿ ਵਿਸ਼ਵ ਕੱਪ ਵਿਚ ਭਾਗ ਲੈਣ ਵਾਲੀਆਂ ਟੀਮਾਂ ਤੇ ਉਨ੍ਹਾਂ ਨਾਲ ਆਏ ਅਧਿਕਾਰੀਆਂ ਦੀ ਆਓ ਭਗਤ ਲਈ ਸਵਾਗਤੀ ਕਮੇਟੀਆਂ ਦਾ ਗਠਨ ਹੋਵੇਗਾ, ਜਿਸ ਵਿਚ ਮੇਜ਼ਬਾਨ ਜ਼ਿਲ੍ਹੇ ਨਾਲ ਸਬੰਧਿਤ ਅਹੁਦੇਦਾਰ ਲਏ ਜਾਣਗ।ਸ: ਮਲੂਕਾ ਨੇ ਦੱਸਿਆ ਕਿ ਕਬੱਡੀ ਜਗਤ ਵਿਚ ਪਹਿਲੀ ਵਾਰ ਡਬਲ ਟੱਚ ਹੋਣ ‘ਤੇ ਤੀਜੇ ਰੈਫਰੀ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਫ਼ੋਂ ਕਰਵਾਏ ਜਾਣ ਵਾਲੇ ਇਸ ਪਹਿਲੇ ਵਿਸ਼ਵ ਕਬੱਡੀ ਕੱਪ ਵਿਚ ਭਾਗ ਲੈਣ ਵਾਲੀਆਂ ਵੱਖ-ਵੱਖ ਮੁਲਕਾਂ ਦੀਆਂ ਟੀਮਾਂ ਨੂੰ ਸੱਦਾ ਪੱਤਰ ਦਿੱਤੇ ਜਾ ਚੁੱਕੇ ਹ।ਇਸ ਮੌਕੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਦੀਪ ਸੰਘ ਮੱਲੀ, ਸਕੱਤਰ ਬੀ. ਡੀ. ਸ਼ਰਮਾ, ਸਕੱਤਰ ਅਜੈਬ ਸਿੰਘ, ਬਲਜੀਤ ਸਿੰਘ ਮਾਨ ਬਰਨਾਲਾ, ਮੁਕੇਸ਼ ਇੰਦਰ ਭੱਲਾ, ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਟੋਨੀ ਕਾਲਖ, ਕਾਰਜਕਾਰੀ ਪ੍ਰਧਾਨ ਹਰਪ੍ਰੀਤ ਬਾਬਾ, ਹਰਜਿੰਦਰ ਜਿੰਦਾ ਅਤੇ ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੇ ਜਨਰਲ ਸਕੱਤਰ ਸੁਖਮੰਦਰ ਬਰਾੜ ਭਾਗੀਕੇ ਤੇ ਬਾਂਕਾ ਮਨਸੂਰ ਵਾਲ ਹਾਜ਼ਰ ਸਨ।

ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਸਿੰਘ ਚੱਠਾ ਨੇ ਵੀ ਸਮੂਹ ਅਹੁਦੇਦਾਰਾਂ ਨਾਲ ਸਹਿਮਤ ਹੁੰਦਿਆਂ ਫੋਨ ਰਾਹੀਂ ਆਪਣੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਪ੍ਰਗਟਾਇਆ ਹੈ।

  • Share/Bookmark