This option will reset the home page of NavaPanga.com restoring closed widgets and categories.

Reset NavaPanga.com homepage
PILOT, FLYING J WRAP UP MERGER -

ਰਾਜਪਾਲ ਦੇ ਭਾਸ਼ਣ ‘ਤੇ ਬਹਿਸ, ਸੂਬੇ ਦੀ ਦਫ਼ਤਰੀ ਪ੍ਰਣਾਲੀ ਦਾ ਸਿਆਸੀਕਰਨ ਕੀਤਾ ਗਿਐ : ਭੱਠਲ

ਚੰਡੀਗੜ੍ਹ :  ਮਾਰਚ

ਪੰਜਾਬ ਵਿਧਾਨ ਸਭਾ ਵਿੱਚ ਅੱਜ ਰਾਜਪਾਲ ਦੇ ਭਾਸ਼ਣ ਉਤੇ ਬਹਿਸ ਕਰਦਿਆਂ ਅਕਾਲੀ ਤੇ ਕਾਂਗਰਸੀ ਵਿਧਾਇਕਾਂ ਨੇ ਇੱਕ-ਦੂਜੇ ‘ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਪੰਜਾਬ ਦੇ ਕਈ ਅਹਿਮ ਮਸਲਿਆਂ ਲਈ ਇੱਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾਇਆ। ਸੈਸ਼ਨ ਦੇ ਅੱਜ ਚੌਥੇ ਦਿਨ ਅਕਾਲੀ ਦਲ ਦੇ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਕਾਰ ਤਿੱਖੀ ਨੋਕ-ਝੋਕ ਹੋਈ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ 4 ਮਾਰਚ ਨੂੰ ਸਦਨ ਵਿੱਚ ਦਿੱਤੇ ਗਏ ਰਾਜਪਾਲ ਦੇ ਭਾਸ਼ਣ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਕਿਹਾ ਕਿ ਇਹ ਕੇਂਦਰ ਦੇ ਪ੍ਰੋਜੈਕਟਾਂ ਉਤੇ ਫੋਕੀ ਵਾਹ-ਵਾਹ ਖੱਟਣ ਤੋਂ ਸਿਵਾਏ ਕੁਝ ਵੀ ਨਹੀਂ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਪ੍ਰਸਤਾਵ ‘ਤੇ ਬਹਿਸ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਭਾਸ਼ਣ ਕੇਂਦਰ ਦੀਆਂ ਸਕੀਮਾਂ ਉਤੇ ਮੋਹਰ ਲਗਾਉਣ ਤੋਂ ਬਿਨ੍ਹਾਂ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਸੱਤਾਧਾਰੀ ਪੱਖ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਸਿਰਫ ਕੁਰਸੀਆਂ ਚਾਹੀਦੀਆਂ ਹਨ ਅਤੇ ਕੁਰਸੀ ਲੈਣ ਦੇ ਲਈ ਇਨ੍ਹਾਂ ਨੇ ਉਨ੍ਹਾਂ ਲੱਖਾਂ ਲੋਕਾਂ ਦੇ ਨਾਲ ਬੇਈਮਾਨੀ ਕੀਤੀ ਹੈ, ਜਿਨ੍ਹਾਂ ਨੇ ਪੰਜਾਬੀ ਸੂਬਾ ਬਣਾਉਣ ਲਈ ਜੇਲ੍ਹਾਂ ਕੱਟੀਆਂ ਸਨ। 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਦੀ ਹਮੇਸ਼ਾ ਨਿੰਦਾ ਕੀਤੀ ਹੈ।

ਬੀਬੀ ਭੱਠਲ ਨੇ ਸੱਤਾ ਪੱਖ ਉਤੇ ਤਿੱਖੇ ਸਿਆਸੀ ਹਮਲੇ ਕਰਦੇ ਹੋਏ ਕਿਹਾ ਕਿ ਸੂਬੇ ਦੀ ਦਫ਼ਤਰੀ ਪ੍ਰਣਾਲੀ ਦਾ ਰਾਜਨੀਤੀਕਰਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਨੂੰ ਲਿਸਟਾਂ ਦੇ ਕੇ ਕਿਹਾ ਗਿਆ ਹੈ ਕਿਹੜੇ ਲੋਕਾਂ ਦੀ ਗੱਲ ਮੰਨਣੀ ਹੈ ਅਤੇ ਕਿਨ੍ਹਾਂ ਨੂੰ ਕੁੱਟਣਾ ਹੈ। ਬੀਬੀ ਭੱਠਲ ਨੇ ਸੱਤਾਧਾਰੀ ਪੱਖ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਆਪਣੀ ਰਾਜਨੀਤਿਕ ਪ੍ਰਣਾਲੀ ਨੂੰ ਠੀਕ ਕਰੋ ਨਹੀਂ ਤਾਂ ਇਸ ਦੇ ਨਤੀਜੇ ਤੁਹਾਨੂੰ ਆਉਣ ਵਾਲੇ ਸਮੇਂ ਵਿੱਚ ਭੁਗਤਣੇ ਪੈਣਗੇ। ਵਿਰੋਧੀ ਧਿਰ ਦੀ ਆਗੂ ਨੇ ਅਨੇਕਾਂ ਉਦਾਹਰਣਾਂ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਵਿਕਾਸ ਕਾਰਜ ਕੇਂਦਰ ਦੇ ਪੈਸੇ ਨਾਲ ਹੀ ਚੱਲ ਰਹੇ ਹਨ।

ਬੀਬੀ ਭੱਠਲ ਨੇ ਅੱਗੇ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀ ਆਰਥਿਕਤਾ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਅਖੀਰ ‘ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਇੱਕ ਬਹੁਤ ਵਧੀਆ ਇਨਸਾਨ ਹਨ, ਪਰ ਸਰਕਾਰ ਨੇ ਉਨ੍ਹਾਂ ਤੋਂ ਸਦਨ ‘ਚ ਜੋ ਭਾਸ਼ਣ ਪੜ੍ਹਾਇਆ ਉਹ ਝੂਠ ਦਾ ਪੁਲੰਦਾ ਸੀ।

ਉਨ੍ਹਾਂ ਕਿਹਾ ਕਿ ਰਾਜਪਾਲ ਦੇ ਭਾਸ਼ਣ ਵਿੱਚ ਸਾਹਮਣੇ ਆਏ ਕਈ ਪੰਜਾਬ ਦੇ ਮਸਲਿਆਂ ਉਤੇ ਅਸੀਂ ਪੂਰੀ ਤਰ੍ਹਾਂ ਨਾਲ ਸਹਿਮਤ ਹਾਂ, ਜਿਨ੍ਹਾਂ ਵਿੱਚ ਪੰਜਾਬ ਦੇ ਕਿਸਾਨਾਂ ਦਾ ਮਸਲਾ, ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕਿਆਂ ਸਮੇਤ ਪਾਣੀਆਂ ਦੇ ਮਸਲੇ ਦਾ ਹੱਲ, ਰਿਪੇਰੀਅਨ ਲਾਅ, ਗੁਆਂਢੀ ਸੂਬਿਆਂ ਵਾਂਗ ਪੰਜਾਬ ਨੂੰ ਵੀ ਕੇਂਦਰ ਵੱਲੋਂ ਵਿਸ਼ੇਸ਼ ਪੈਕੇਜ਼ ਰਿਆਇਤਾਂ ਦੇਣ ਆਦਿ ਦੇ ਮਾਮਲੇ ਸ਼ਾਮਲ ਹਨ। ਬੀਬੀ ਭੱਠਲ ਨੇ ਕਿਹਾ ਕਿ ਪਾਣੀਆਂ ਦੇ ਸਮਝੌਤੇ ਸਬੰਧੀ ਬਿੱਲ ਵੀ ਕਾਂਗਰਸ ਦੀ ਕੈਪਟਨ ਸਰਕਾਰ ਸਮੇਂ ਵਿਧਾਨ ਸਭਾ ਵਿੱਚ ਰੱਦ ਕਰਕੇ ਇਤਿਹਾਸ ਰਚਿਆ ਗਿਆ ਸੀ।

ਬੀਬੀ ਭੱਠਲ ਨੇ ਸੁਖਬੀਰ-ਕਾਲੀਆ ਕਮੇਟੀ ਦੀ ਰਿਪੋਰਟ ਅਤੇ ਪ੍ਰਸ਼ਾਸਕੀ ਸੁਧਾਰਾਂ ਸਬੰਧੀ ਬੋਲਦਿਆਂ ਕਿਹਾ ਕਿ ਇਹ ਕਮੇਟੀ ਦੀ ਰਿਪੋਰਟ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਮਗਰੋਂ ਹੀ ਕਿਉਂ ਆਈ?

ਰਾਜੀਵ ਗਾਂਧੀ-ਲੌਗੋਂਵਾਲ ਸਮਝੌਤੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਇਹ ਸਮਝੌਤਾ ਵੀ ਅਕਾਲੀਆਂ ਨੇ ਹੀ ਤੋੜਿਆ ਸੀ। ਰਾਜ ਵਿੱਚ ਬਿਜਲੀ ਦੀ ਹਾਲਤ ਉਤੇ ਗੱਲ ਕਰਦਿਆਂ ਬੀਬੀ ਭੱਠਲ ਨੇ ਸਦਨ ‘ਚ ਕਿਹਾ ਕਿ ਇਹ ਸਰਕਾਰ ਬਿਜਲੀ ਦੇ ਵੱਡੇ-ਵੱਡੇ ਪ੍ਰੋਜੈਕਟਾਂ ਦੀ ਗੱਲ ਕਰਦੀ ਹੈ, ਪ੍ਰੰਤੂ ਰਾਜ ਦੀ ਵਿੱਤੀ ਹਾਲਤ ਇੰਨੀ ਮਾੜੀ ਹੈ ਕਿ ਇਨ੍ਹਾਂ ਕੋਲ ਤਨਖਾਹਾਂ ਦੇਣ ਜੋਗੇ ਵੀ ਪੈਸੇ ਨਹੀਂ ਹਨ। ਦੂਜੇ ਪਾਸੇ ਅਮਨ ਕਾਨੂੰਨ ਦੇ ਮਾਮਲੇ ਵਿੱਚ ਵੀ ਮਾਨਸਾ, ਜਲੰਧਰ, ਬਠਿੰਡਾ ਅਤੇ ਲੁਧਿਆਣਾ, ਫਗਵਾੜਾ ਸਮੇਤ ਹੋਰਨਾਂ ਥਾਵਾਂ ‘ਤੇ ਵਾਪਰੀਆਂ ਹਿੰਸਕ ਘਟਨਾਵਾਂ ਨੇ ਸਰਕਾਰ ਦੀ ਅਮਨ ਕਾਨੂੰਨ ਦੀ ਹਾਲਤ ਦਾ ਚਿਹਰਾ ਪੂਰੀ ਤਰ੍ਹਾਂ ਨਾਲ ਨੰਗਾ ਕਰ ਦਿੱਤਾ ਹੈ।

ਭੱਠਲ ਨੇ ਅੱਗੇ ਬੋਲਦਿਆਂ ਕਿਹਾ ਕਿ ਸਰਕਾਰ ਤੋਂ ਮੁਲਾਜ਼ਮ ਵਰਗ ਪੂਰੀ ਤਰ੍ਹਾਂ ਨਾਲ ਦੁਖੀ ਹੈ ਅਤੇ ਮੁਲਾਜ਼ਮਾਂ ਵਾਸਤੇ ਪੰਜਵੇਂ ਪੇ ਕਮਿਸ਼ਨ ਦੀਆਂ ਸਿਫਾਰਿਸ਼ਾਂ ਵੀ ਪੂਰਨ ਰੂਪ ਵਿੱਚ ਲਾਗੂ ਨਹੀਂ ਕੀਤੀਆਂ ਗਈਆਂ। ਇਸ ਦੇ ਨਾਲ ਹੀ ਉਨ੍ਹਾਂ ਸਦਨ ਵਿੱਚ ਸ਼ਾਹਪੁਰ ਕੰਢੀ ਪ੍ਰੋਜੈਕਟਾਂ ਦੇ ਮੁਲਾਜ਼ਮਾਂ ਦਾ ਮਸਲਾ ਉਠਾਉਂਦਿਆਂ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਪ੍ਰੋਜਕਟ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਮਿਲਦੇ ਲਾਭ ਭੱਤੇ ਵਾਪਸ ਲੈਣ ਦੇ ਫੈਸਲੇ ਨੂੰ ਰੱਦ ਕਰਕੇ ਪਹਿਲਾਂ ਦੀ ਤਰ੍ਹਾਂ ਜਾਰੀ ਰੱਖੇ। ਬੀਬੀ ਭੱਠਲ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ, ਅਕਾਲੀ ਦਲ ਦੇ ਵਿਧਾਇਕ ਵਿਰਸਾ ਸਿੰਘ ਵਲਟੋਹਾ, ਭਾਜਪਾ ਦੇ ਵਿਧਾਇਕ ਅਨਿਲ ਜੋਸ਼ੀ, ਆਜ਼ਾਦ ਵਿਧਾਇਕ ਅਜੀਤ ਸਿੰਘ ਸ਼ਾਂਤ ਨੇ ਵੀ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਕਰਦਿਆਂ ਕਈ ਮਾਮਲੇ ਉਠਾਏ ਅਤੇ ਸੂਬੇ ‘ਚ ਫਸਲੀ ਵਿØਭਿੰਨਤਾ ਨੂੰ ਲਾਗੂ ਕਰਨ ਦੀ ਮੰਗ ਰੱਖੀ।

ਭੱਠਲ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਦਨ ਵਿੱਚ ਬੋਲਦਿਆਂ ਕਿਹਾ ਕਿ ਵੋਟ ਦੀ ਸਿਆਸਤ ਨੇ ਪੰਜਾਬ ਨੂੰ ਕੰਗਾਲੀ ਦੇ ਰਾਹ ਉਤੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਪਰ 63000 ਹਜ਼ਾਰ ਕਰੋੜ ਦਾ ਚੜ੍ਹਿਆ ਕਰਜ਼ਾ ਨਾਕਾਬਲ ਅਤੇ ਵੋਟਾਂ ਦੀ ਸਿਆਸਤ ‘ਚ ਫਸੀ ਲੀਡਰਸ਼ਿਪ ਦਾ ਹੀ ਇੱਕ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ‘ਚ ਸ਼ਰ੍ਹੇਆਮ ਗੁੰਡਾ ਰਾਜ ਚੱਲ ਰਿਹਾ ਹੈ।

ਉਨ੍ਹਾਂ ਅਕਾਲੀ ਰੂੜ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਦਾ ਮਾਮਲਾ ਵੀ ਸਦਨ ‘ਚ ਉਠਾਉਂਦਿਆਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਵੇ। 1984 ਦੇ ਦੰਗਿਆਂ ਦੇ ਮਾਮਲੇ ‘ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਸੰਸਦ ਵਿੱਚ ਸੱਜਣ ਸਿੰਘ ਤੇ ਟਾਈਟਲਰ ਨਾਲ ਬੈਠਦੇ ਰਹੇ ਹਨ ਅਤੇ ਉਦੋਂ ਇਨ੍ਹਾਂ ਨੇ 1984 ਦੇ ਸਿੱਖ ਦੰਗਿਆਂ ਦੇ ਦੋਸ਼ੀਆਂ ਦਾ ਮੁੱਦਾ ਕਿਉਂ ਨਹੀਂ ਉਠਾਇਆ

  • Share/Bookmark