This option will reset the home page of Nava Panga Online restoring closed widgets and categories.

Reset Nava Panga Online homepage

ਸਿੱਖ ਕਤਲੇਆਮ ਦਾ ਮਾਮਲਾ ਸੱਜਣ ਕੁਮਾਰ ਨੂੰ ਜ਼ਮਾਨਤ ਮਿਲੀ

ਨਵੀਂ ਦਿੱਲੀ, ਮਾਰਚ (ਨਵਾਂ ਪਗਾਂ ਨਿਊਜ਼ ਸਰਵਿਸ): ਸਿੱਖ ਵਿਰੋਧੀ ਦੰਗਿਆਂ ਵਿਚ ਕਥਿਤ ਭੂਮਿਕਾ ਨਿਭਾਉਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਅੱਜ ਦਿੱਲੀ ਦੀ ਇਕ ਅਦਾਲਤ ਵਿਚ ਪੇਸ਼ ਹੋਇਆ, ਜਿਥੇ ਉਸ ਨੂੰ ਜ਼ਮਾਨਤ ਮਿਲ ਗਈ। ਵਧੀਕ ਮੈਟਰੋਪਾਲਿਟਨ ਮੈਜਿਸਟਰੇਟ ਲੋਕੇਸ਼ ਕੁਮਾਰ ਸ਼ਰਮਾ ਨੇ ਬਾਹਰੀ ਦਿੱਲੀ ਸੰਸਦੀ ਖੇਤਰ ਤੋਂ ਸਾਂਸਦ ਰਹਿ ਚੁੱਕੇ ਸੱਜਣ ਕੁਮਾਰ ਨੂੰ ਪੰਜਾਹ ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ਅਤੇ ਉਨੀ ਹੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਨ ‘ਤੇ ਜ਼ਮਾਨਤ ਦੇ ਦਿੱਤੀ। 64 ਸਾਲਾ ਸੱਜਣ ਕੁਮਾਰ ਤੋਂ ਇਲਾਵਾ ਸਿੱਖ ਵਿਰੋਧੀ ਕਤਲੇਆਮ ਵਿਚ ਕਥਿਤ ਭੂਮਿਕਾ ਦੇ ਮਾਮਲੇ ਵਿਚ 7 ਹੋਰ ਦੋਸ਼ੀ ਵੀ ਜ਼ਮਾਨਤ ਲਈ ਅਦਾਲਤ ਵਿਚ ਹਾਜ਼ਰ ਹੋਏ ਅਤੇ ਉਨ੍ਹਾਂ ਨੂੰ ਵੀ ਜ਼ਮਾਨਤ ਦੇ ਦਿੱਤੀ ਗਈ। ਸੱਜਣ ਨੇ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ 26 ਫਰਵਰੀ ਨੂੰ ਦਿੱਲੀ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਲੈ ਲਈ ਸੀ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 20 ਮਾਰਚ ਦੀ ਮਿਤੀ ਤੈਅ ਕੀਤੀ ਹੈ

  • Share/Bookmark