This option will reset the home page of Nava Panga Online restoring closed widgets and categories.

Reset Nava Panga Online homepage

ਹਰਿਆਣਾ ਸਰਕਾਰ ਵੱਲੋਂ ਪੰਜਾਬ ਨੂੰ ਚੇਤਾਵਨੀ

 

‘ਵਾਧੂ ਪਾਣੀ ਦੀ ਹਰਿਆਣਾ ਵੱਲ ਨਿਕਾਸੀ ਨਾ ਰੋਕੀ ਤਾਂ ਕੇਂਦਰ ਕੋਲ ਪਹੁੰਚ ਕਰਾਂਗੇ’
ਚੰਡੀਗੜ੍ਹ,  (ਨਵਾਂ ਪੰਗਾਂ ਨਿਉਜ਼ ਸਰਵਿਸ): ਹਰਿਆਣਾ ਦੇ ਸਿੰਚਾਈ ਮੰਤਰੀ ਕੈਪਟਨ ਅਜੇ ਸਿੰਘ ਯਾਦਵ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਮਾਨਸੂਨ ਦੌਰਾਨ ਪੰਜਾਬ ਵਲੋਂ ਵਾਧੂ ਪਾਣੀ ਨੂੰ ਹਰਿਆਣੇ ਵੱਲ ਕੱਢਣਾ ਬੰਦ ਕੀਤਾ ਜਾਵੇ, ਨਹੀਂ ਤਾਂ ਇਹ ਮਾਮਲਾ ਹਰਿਆਣਾ ਸਰਕਾਰ ਕੇਂਦਰ ਸਰਕਾਰ ਕੋਲ ਚੁੱਕੇਗੀ। ਸਿੰਚਾਈ ਮੰਤਰੀ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕੇਂਦਰੀ ਜਲ ਸਾਧਨ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਤਾਂ ਜੋ ਇਸ ਨੂੰ ਸ਼ਾਂਤੀਪੂਰਨ ਢੰਗ ਨਾਲ ਸੁਲਝਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਂਦਰੀ ਮੰਤਰੀ ਬਾਂਸਲ ਨੂੰ ਪੱਤਰ ਲਿਖਿਆ ਜਾ ਚੁੱਕਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਇਕ ਚਿੱਠੀ ਆਪਣੇ ਪੰਜਾਬ ਦੇ ਹਮਰੁਤਬਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਵੀ ਲਿਖੀ ਹੈ ਅਤੇ ਇਸ ਵਿਚ ਇਸ ਮੁਸ਼ਕਿਲ ਦੀ ਘੜੀ ਵਿਚ ਲੋਕਾਂ ਦੀ ਮਦਦ ਦੀ ਮੰਗ ਕੀਤੀ ਹੈ। ਬੀ ਐਮ ਐਲ ਹਾਂਸੀ ਬੁਟਾਣਾ ਦੀ ਬਹੁ ਉਦੇਸ਼ੀ ਨਹਿਰ ਦੀ ਉਸਾਰੀ ਦਾ ਹਵਾਲਾ ਦਿੰਦਿਆਂ ਕੈਪਟਨ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਨਹਿਰ ਦੇ ਪਾਣੀ ਦਾ ਵਹਾਅ ਕੁਦਰਤੀ ਨਹੀਂ ਹੈ ਅਤੇ ਇਸਦੀ ਉਸਾਰੀ ਗੈਰ ਕਾਨੂੰਨੀ ਤੌਰ ‘ਤੇ ਕੀਤੀ ਗਈ ਹੈ। ਉਨ੍ਹਾਂ ਇਹ ਸਪਸ਼ਟ ਕੀਤਾ ਕਿ ਕੇਂਦਰੀ ਜਲ ਕਮਿਸ਼ਨ ਵਲੋਂ ਇਹ ਫੈਸਲਾ ਦਿੱਤਾ ਗਿਆ ਹੈ ਕਿ ਹਾਂਸੀ ਬੁਟਾਣਾ ਨਹਿਰ ਵਿਚ ਕੋਈ ਵੀ ਅੰਤਰਰਾਜੀ ਮਸਲਾ ਨਹੀਂ ਹੈ। ਇਸ ਤੋਂ ਇਲਾਵਾ ਨਹਿਰ ਇਹ ਨੀਵੇਂ ਪਾਸੇ ਹੈ ਜਦੋਂ ਕਿ ਪਾਣੀ ਉਚੇ ਖੇਤਰਾਂ ਵਲੋਂ ਆ ਰਿਹਾ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਵੀ ਇਸ ਉਸਾਰੀ ਸਬੰਧੀ ਕਿਸੇ ਕਿਸਮ ਦੀ ਸਟੇਅ ਨਹੀਂ ਦਿੱਤੀ ਹੈ। ਅੰਬਾਲਾ, ਕੁਰੂਕਸ਼ੇਤਰ ਅਤੇ ਕੈਥਲ ਜ਼ਿਲ੍ਹਿਆਂ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅੰਬਾਲਾ ਵਿਚ 300 ਮਿਲੀਮੀਟਰ ਅਤੇ ਕੁਰੂਕਸ਼ੇਤਰ ਵਿਚ 200 ਮਿਲੀਮੀਟਰ ਵਰਖਾ ਦਰਜ ਕੀਤੀ ਗਈ, ਇਸ ਤੋਂ ਇਲਾਵਾ ਘੱਗਰ ਦਰਿਆ ਵਿਚ ਵੀ ਇਸਦੀ ਸਮਰੱਥਾ ਤੋਂ ਵੱਧ ਪਾਣੀ ਦਾ ਵਹਾਅ ਹੋ ਰਿਹਾ ਹੈ। ਉਨ੍ਹਾਂ ਇਹ ਸੁਝਾਅ ਦਿੱਤਾ ਕਿ ਪੰਜਾਬ ਨੂੰ ਮੌਜੂਦਾ ਇਕ ਲੱਖ ਕਿਊਸਿਕ ਪਾਣੀ ਦੀ ਥਾਂ ‘ਤੇ 2 ਲੱਖ ਕਿਊਸਿਕ ਪਾਣੀ ਦੀ ਨਿਕਾਸੀ ਸਮਰੱਥਾ ਵਾਲੀਆਂ ਨਹਿਰਾਂ ਦੀ ਉਸਾਰੀ ਕਰਨੀ ਚਾਹੀਦੀ ਹੈ। ਕੈਪਟਨ ਯਾਦਵ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਹਰਿਆਣਾ ਸਰਕਾਰ ਨਾਲ ਸਹਿਯੋਗ ਕਰਨਾ ਚਾਹੀਦਾ ਹੈ।

 

 

  • Share/Bookmark