This option will reset the home page of Nava Panga Online restoring closed widgets and categories.

Reset Nava Panga Online homepage

1984 ਦੇ ਸਿੱਖ ਕਤਲੇਆਮ ਦਾ ਮਾਮਲਾ

 

ਟਾਈਟਲਰ ਨੂੰ ਸੀ.ਬੀ.ਆਈ. ਵੱਲੋਂ ਦੂਜੀ ਵਾਰ ਕਲੀਨ ਚਿੱਟ
ਨਵੀਂ ਦਿੱਲੀ, 24 ਜੁਲਾਈ (ਚ.ਨ.ਸ.): ਸੀ ਬੀ ਆਈ ਨੇ ਦਿੱਲੀ ਦੀ ਇਕ ਅਦਾਲਤ ਨੂੰ ਅੱਜ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਜਗਦੀਸ਼ ਟਾਈਟਲਰ ਦੇ ਖ਼ਿਲਾਫ਼ ਲੋੜੀਂਦੇ ਸਬੂਤ ਮੌਜੂਦ ਨਹੀਂ ਹਨ। ਟਾਈਟਲਰ ਦੇ ਖਿਲਾਫ਼ ਮਾਮਲੇ ਬੰਦ ਕਰਨ ਲਈ ਦੰਗਾ ਪੀੜਤਾਂ ਦੇ ਪਰਿਵਾਰਾਂ ਨੇ ਜੋ ਪਟੀਸ਼ਨ ਦਾਇਰ ਕੀਤੀ ਹੈ, ਉਸ ਨੂੰ ਖਾਰਜ ਕਰਨ ਦੀ ਅਪੀਲ ਕਰਦਿਆਂ ਸੀ ਬੀ ਆਈ ਨੇ ਕਿਹਾ ਕਿ ਮੁਕੱਦਮਾ ਚਲਾਉਣ ਲਈ ਕਾਂਗਰਸੀ ਆਗੂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਵਧੀਕ ਸੈਸ਼ਨ ਜੱਜ ਵੀ ਕੇ ਖੰਨਾ ਨੇ ਸੀ ਬੀ ਆਈ ਦੀ ਲਿਖਤੀ ਦਲੀਲ ਨੂੰ ਦੇਖਣ ਤੋਂ ਬਾਅਦ ਪੀੜਤ ਦੇ ਪਰਿਵਾਰ ਨੂੰ ਇਸਦਾ ਜਵਾਬ ਦਾਖ਼ਲ ਕਰਨ ਨੂੰ ਕਿਹਾ ਅਤੇ ਮਾਮਲੇ ਦੀ ਸੁਣਵਾਈ 21 ਅਗਸਤ ਤੱਕ ਲਈ ਮੁਲਤਵੀ ਕਰ ਦਿੱਤੀ। ਲਖਵਿੰਦਰ ਕੌਰ ਨੇ ਇਸ ਮਾਮਲੇ ਦੀ ਜਾਂਚ ਮੁੜ ਤੋਂ ਸੀ ਬੀ ਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਲਖਵਿੰਦਰ ਦੇ ਪਰਿਵਾਰਕ ਮੈਂਬਰ ਕਤਲੇਆਮ ਦੌਰਾਨ ਮਾਰੇ ਗਏ ਸਨ। ਉਸਨੇ ਦਾਅਵਾ ਕੀਤਾ ਕਿ ਟਾਈਟਲਰ ਦੇ ਖ਼ਿਲਾਫ਼ ਨਵੇਂ ਸਬੂਤ ਮਿਲੇ ਹਨ। ਲਖਵਿੰਦਰ ਕੌਰ ਨੇ ਕਿਹਾ ਸੀ ਕਿ ਸੀ ਬੀ ਆਈ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਜੋ ਫੈਸਲਾ ਕੀਤਾ ਸੀ, ਉਸਦੇ ਵਿਰੋਧ ਵਿਚ ਦਾਇਰ ਪਟੀਸ਼ਨ ਨੂੰ ਹੇਠਲੀ ਅਦਾਲਤ ਨੇ ਗਲਤ ਢੰਗ ਨਾਲ ਖਾਰਜ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਵਧੀਕ ਮੈਟਰੋਪਾਲਿਟਨ ਮੈਜਿਸਟਰੇਟ ਨੇ 27 ਅਪ੍ਰੈਲ ਨੂੰ ਟਾਈਟਲਰ ਦੇ ਖ਼ਿਲਾਫ਼ ਇਸ ਮਾਮਲੇ ਵਿਚ ਸੀ ਬੀ ਆਈ ਵੱਲਂੋ ਦਾਇਰ ਕਲੋਜ਼ਰ ਰਿਪੋਰਟ ਨੂੰ ਮਨਜ਼ੂਰ ਕਰ ਲਿਆ ਸੀ। ਅਦਾਲਤ ਨੇ ਕਿਹਾ ਸੀ ਕਿ ਟਾਈਟਲਰ ਦੇ ਖ਼ਿਲਾਫ਼ ਮਾਮਲਾ ਚਲਾਉਣ ਲਈ ਕਾਫ਼ੀ ਮਾਤਰਾ ਵਿਚ ਸਬੂਤ ਮੌਜੂਦ ਨਹੀਂ ਹਨ। ਸੀ ਬੀ ਆਈ ਨੇ ਲਗਾਤਾਰ ਦੂਜੀ ਵਾਰ ਟਾਈਟਲਰ ਨੂੰ ਦੂਜੀ ਵਾਰ ਕਲੀਨ ਚਿੱਟ ਦਿੱਤੀ ਹੈ। ਬੀਤੇ ਸਾਲ 2 ਅਪ੍ਰੈਲ ਨੂੰ ਵੀ ਜਾਂਚ ਏਜੰਸੀ ਨੇ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

 

 

  • Share/Bookmark