This option will reset the home page of Nava Panga Online restoring closed widgets and categories.

Reset Nava Panga Online homepage

ਸਰਨਾ ਅਤੇ ਫੂਲਕਾ ਵਿਵਾਦ

 

ਦੋਵਾਂ ਧਿਰਾਂ ਨੂੰ 7 ਨੂੰ ਮੁੜ ਅਕਾਲ ਤਖ਼ਤ ‘ਤੇ ਪੇਸ਼ ਹੋਣ ਦੇ ਹੁਕਮ
ਫੂਲਕਾ ਪੇਸ਼ ਹੋਏ, ਸਰਨਾ ਭਰਾਵਾਂ ਨੇ ਪੱਤਰ ਰਾਹੀਂ ਹਾਜ਼ਰੀ ਲਗਵਾਈ
ਅੰਮ੍ਰਿਤਸਰ,  (ਗੁਰਦਿਆਲ ਸਿੰਘ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੁਰਬਚਨ ਸਿੰਘ ਦੀ ਪ੍ਰਧਾਨਗੀ ਹੇਠ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਜਿਸ ਵਿਚ ਸਰਨਾ ਭਰਾਵਾਂ ਦਾ ਭਜਨ ਸਿੰਘ ਵਾਲੀਆ ਵੱਲੋਂ ਪੱਖ ਸੁਣਿਆ ਅਤੇ ਹਰਵਿੰਦਰ ਸਿੰਘ ਫੂਲਕਾ ਦੇ ਵਿਚਾਰ ਸੁਣਨ ਮਗਰੋਂ ਦੋਵਾਂ ਧਿਰਾਂ ਨੂੰ 7 ਅਗਸਤ ਨੂੰ ਮੁੜ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਹੈ। ਅੱਜ ਦੀ ਮੀਟਿੰਗ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਭਾਈ ਇਕਬਾਲ ਸਿੰਘ,ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਤਾਪ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਦੇ ਵਿਚਾਰ ਸੁਣ ਲਏ ਗਏ ਹਨ। ਹੁਣ 7 ਅਗਸਤ ਨੂੰ ਦੋਵਾਂ ਧਿਰਾਂ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ ਅਤੇ ਨਾਲ ਹੀ ਦੋਵਾਂ ਧਿਰਾਂ ਨੂੰ ਇਕ ਦੂਜੇ ਵਿਰੁੱਧ ਬਿਆਨਬਾਜ਼ੀ ਬੰਦ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਸ. ਹਰਵਿੰਦਰ ਸਿੰਘ ਫੂਲਕਾ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ 26 ਸਾਲਾਂ ਤੋਂ ਸਿੱਖ ਕਤਲੇਆਮ ਦਾ ਅਦਾਲਤਾਂ ਵਿਚ ਕੇਸ ਲੜ ਰਿਹਾ ਹਾਂ। ਪਤਾ ਨਹੀਂ ਕਿ ਹੁਣ ਸਰਨਾ ਭਰਾਵਾਂ ਨੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਰਨਾ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਸੀ, ਜਿਸ ਵਿਚ ਮੈਨੂੰ ਵੀ ਮੈਂਬਰ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ 22 ਜੁਲਾਈ ਨੂੰ ਮੇਰੇ ਵਿਰੁੱਧ ਸਾਬਕਾ ਜੱਜ ਆਰ.ਐਸ. ਸੋਢੀ ਦਾ ਬਿਆਨ ਆਇਆ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਸ. ਫੂਲਕਾ ਗੁ. ਕਮੇਟੀ ਤੋਂ ਲਏ ਪੈਸਿਆਂ ਦਾ ਹਿਸਾਬ ਨਹੀਂ ਦੇ ਰਹੇ ਅਤੇ ਕਾਨੂੰਨੀ ਪੇਸ਼ੇ ਦੀ ਗੈਰ ਪੇਸ਼ੇਵਰਾਨਾ ਕਾਰਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਇਆ ਹਾਂ ਅਤੇ ਪੰਜ ਸਿੰਘ ਸਾਹਿਬਾਨਾਂ ਨੇ ਭਰੋਸਾ ਦਿਵਾਇਆ ਹੈ ਕਿ ਮੈਂ 1984 ਕਤਲੇਆਮ ਦੇ ਮਾਮਲਿਆਂ ਦੀ ਪੈਰਵਾਈ ਜਾਰੀ ਰਖ ਸਕਦਾ ਹਾਂ। ਉਨ੍ਹਾਂ ਦੋਸ਼ ਲਗਾਇਆ ਕਿ ਗੁਰਦੁਆਰਿਆਂ ਵਿਚ ਬੈਠ ਕੇ ਸਰਨਾ ਭਰਾ ਝੂਠ ਬੋਲ ਰਹੇ ਹਨ। ਦੂਜੇ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਵੱਲੋਂ ਸ. ਭਜਨ ਸਿੰਘ ਵਾਲੀਆ ਸਰਨਾ ਭਰਾਵਾਂ ਦੀ ਚਿੱਠੀ ਲੈ ਕੇ ਪੇਸ਼ ਹੋਏ। ਚਿੱਠੀ ਵਿਚ ਲਿਖਿਆ ਸੀ ਕਿ ਘਰੇਲੂ ਰੁਝੇਵਿਆਂ ਕਾਰਨ ਅੱਜ ਉਹ ਪੇਸ਼ ਨਹੀਂ ਹੋ ਸਕੇ। ਚਿੱਠੀ ਵਿਚ ਇਹ ਵੀ ਲਿਖਿਆ ਗਿਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭੇਜਿਆ ਫੈਕਸ ਹਾਲਾਂਕਿ ਠੀਕ ਤਰ੍ਹਾਂ ਨਹੀਂ ਪੜ੍ਹਿਆ ਗਿਆ, ਪਰ ਜਿੰਨਾ ਵੀ ਪੜ੍ਹਿਆ ਗਿਆ ਹੈ ਉਸ ਤੋਂ ਇਹ ਪਤਾ ਲਗਦਾ ਹੈ ਕਿ ਨਾਨਾਵਤੀ ਕਮਿਸ਼ਨ ਸਬੰਧੀ ਇਕ ਕਰੋੜ 9 ਲੱਖ ਰੁਪਏ ਦੀ ਦੁਰਵਰਤੋਂ ਬਾਰੇ ਸ. ਫੂਲਕਾ ਦੀ ਸ਼ਿਕਾਇਤ ਦਾ ਜ਼ਿਕਰ ਇਸ ਵਿਚ ਸੀ।

 

 

  • Share/Bookmark