This option will reset the home page of Nava Panga Online restoring closed widgets and categories.

Reset Nava Panga Online homepage

ਕ੍ਰਿਕਟ ਖਿਡਾਰੀਆਂ ਨੇ ਦੇਸ਼ ਦਾ ਸਿਰ ਸ਼ਰਮ ਨਾਲ ਝੁਕਾਇਆ : ਗਿਲਾਨੀ

ਇਸਲਾਮਾਬਾਦ,  ਪਾਕਿਸਤਾਨੀ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਕਿਹਾ ਹੈ ਕਿ ਪਾਕਿਸਤਾਨੀ ਕ੍ਰਿਕਟ ਦੇ ਇਕ ਹੋਰ ਮੈਚ ਫਿਕਸਿੰਗ ਸਕੈਂਡਲ ਵਿਚ ਫਸਣ ਤੋਂ ਬਾਅਦ ਉਨ੍ਹਾਂ ਦੇ ਕ੍ਰਿਕਟਰਾਂ ਨੇ ਦੇਸ਼ ਦੇ ਲੋਕਾਂ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਹੈ। ਗਿਲਾਨੀ ਨੇ ਇੰਗਲੈਂਡ ਵਿਚ ਪਾਕਿਸਤਾਨੀ ਕ੍ਰਿਕਟ ਟੀਮ ਦੇ ਇਕ ਹੋਰ ਮੈਚ ਫਿਕਸਿੰਗ ਵਿਵਾਦ ਵਿਚ ਫਸਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੀਆਂ ਇਨ੍ਹਾਂ ਰਿਪੋਰਟਾਂ ਨਾਲ ਮੈਨੂੰ ਬਹੁਤ ਦੁੱਖ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਸਿਰ ਸ਼ਰਮ ਨਾਲ ਝੁਕ ਗਏ ਹਨ। ਪ੍ਰਧਾਨ ਮੰਤਰੀ ਨੇ ਇਸਦੇ ਨਾਲ ਹੀ ਕਿਹਾ ਕਿ ਉਹ ਖੇਡ ਮੰਤਰਾਲੇ ਨੂੰ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਨ ਲਈ ਵੀ ਕਹਿ ਰਹੇ ਹਨ

  • Share/Bookmark